Thursday, December 12, 2024
ਤਾਜਾ ਖਬਰਾਂ
ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ: ਰਵਨੀਤ ਸਿੰਘ ਬਿੱਟੂਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਪ੍ਰਗਟਾਈ ਡੂੰਘੀ ਚਿੰਤਾਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆਰਾਜ ਚੋਣ ਕਮਿਸ਼ਨ ਨੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਆਬਜ਼ਰਵਰ ਲਾਇਆਪੰਜਾਬ ਯੂਥ ਕਾਂਗਰਸ ਨੇ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਉਧੈ ਭਾਨੂ ਚਿੱਬ ਦੀ ਅਗਵਾਈ ਹੇਠ 'ਨਸ਼ਾ ਨਹੀਂ ਨੌਕਰੀ ਦੇਵੋ' ਰੋਸ ਪ੍ਰਦਰਸ਼ਨ ਕੀਤਾ, ਪੁਲਿਸ ਨੇ ਨੌਜਵਾਨ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾ

Punjab

ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

PUNJAB NEWS EXPRESS | December 12, 2024 05:48 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਅਤੇ  ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ, ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ।

ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ 'ਤੇ ਬੈਠੇ ਹਨ, ਦੀ ਸਿਹਤ 'ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ। ਸ. ਸੰਧਵਾਂ ਨੇ ਕਿਸਾਨ ਆਗੂ ਦੀ ਜਾਨ ਬਚਾਉਣ ‘ਤੇ ਜ਼ੋਰ ਦਿੰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਸ. ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਮਨਾਵੇ।

ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗਤੀਰੋਧ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਕੱਢਣ।

ਕਿਸਾਨਾਂ ਲਈ ਆਪਣੀ ਹਮਾਇਤ ਨੂੰ ਦੁਹਰਾਉਂਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ/ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ: ਰਵਨੀਤ ਸਿੰਘ ਬਿੱਟੂ

ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਪ੍ਰਗਟਾਈ ਡੂੰਘੀ ਚਿੰਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਰਾਜ ਚੋਣ ਕਮਿਸ਼ਨ ਨੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਆਬਜ਼ਰਵਰ ਲਾਇਆ

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਸ਼ਾਂਤਮਈ ਸੰਘਰਸ਼ ਦਾ ਹੱਕ ਖੋਹਣ ਵਿਰੁੱਧ ਭਾਕਿਯੂ ਉਗਰਾਹਾਂ ਵੱਲੋਂ ਪੰਜਾਬ ਭਰ 'ਚ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ 

ਪੰਜਾਬ ਵਿੱਚ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ: ਆਰ.ਕੇ. ਚੌਧਰੀ

'ਆਪ' ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਲਈ ਪੰਜਾਬ ਯੂਥ ਕਾਂਗਰਸ 10 ਦਸੰਬਰ ਨੂੰ ਮੁੱਖ ਮੰਤਰੀ ਨਿਵਾਸ ਦੇ ਬਾਹਰ ਧਰਨੇ 'ਤੇ ਬੈਠੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਲਈ ਵਿਸ਼ੇਸ਼ ਇਕੱਤਰਤਾ 9 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ :- ਜਥੇ: ਵਡਾਲਾ

ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭਗੌੜਾ ਹੋਣ ਦਾ ਸਬੂਤ ਨਾ ਦੇਵੇ ਅਕਾਲੀ ਲੀਡਰਸ਼ਿਪ ,ਐਸਜੀਪੀਸੀ ਮੈਂਬਰਾਂ ਨੇ ਉਠਾਈ ਆਵਾਜ਼