Thursday, December 12, 2024
ਤਾਜਾ ਖਬਰਾਂ
ਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ: ਰਵਨੀਤ ਸਿੰਘ ਬਿੱਟੂਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਪ੍ਰਗਟਾਈ ਡੂੰਘੀ ਚਿੰਤਾਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆਰਾਜ ਚੋਣ ਕਮਿਸ਼ਨ ਨੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਆਬਜ਼ਰਵਰ ਲਾਇਆਪੰਜਾਬ ਯੂਥ ਕਾਂਗਰਸ ਨੇ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਉਧੈ ਭਾਨੂ ਚਿੱਬ ਦੀ ਅਗਵਾਈ ਹੇਠ 'ਨਸ਼ਾ ਨਹੀਂ ਨੌਕਰੀ ਦੇਵੋ' ਰੋਸ ਪ੍ਰਦਰਸ਼ਨ ਕੀਤਾ, ਪੁਲਿਸ ਨੇ ਨੌਜਵਾਨ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

Punjab

ਸ਼ਾਂਤਮਈ ਸੰਘਰਸ਼ ਦਾ ਹੱਕ ਖੋਹਣ ਵਿਰੁੱਧ ਭਾਕਿਯੂ ਉਗਰਾਹਾਂ ਵੱਲੋਂ ਪੰਜਾਬ ਭਰ 'ਚ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ 

ਦਲਜੀਤ ਕੌਰ  | December 08, 2024 10:12 PM
ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲੇ ਮਾਰ ਕੇ 8 ਕਿਸਾਨਾਂ ਨੂੰ ਜ਼ਖ਼ਮੀ ਕਰਨ ਰਾਹੀਂ ਖਿਲਾਫ਼ ਤਿੱਖਾ ਰੋਸ ਪ੍ਰਦਰਸ਼ਨ 
ਚੰਡੀਗੜ੍ਹ:  ਬੀਤੇ ਦਿਨ ਸ਼ੰਭੂ ਬਾਰਡਰ ਵਿਖੇ ਭਖਦੇ ਕਿਸਾਨੀ ਮਸਲਿਆਂ ਦੇ ਹੱਲ ਲਈ ਦਿੱਲੀ ਵੱਲ ਪੈਦਲ ਕੂਚ ਕਰ ਰਹੇ ਨਿਹੱਥੇ ਕਿਸਾਨਾਂ ਉੱਤੇ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸਿੱਧੇ ਦਾਗ ਕੇ ਜ਼ਖ਼ਮੀ ਕਰਨ ਰਾਹੀਂ ਸ਼ਾਂਤਮਈ ਸੰਘਰਸ਼ ਦਾ ਹੱਕ ਖੋਹੇ ਜਾਣ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਬਲਾਕ/ਪਿੰਡ ਪੱਧਰ ਉੱਤੇ 80 ਥਾਂਵਾਂ 'ਤੇ ਕੇਂਦਰ ਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ ਗਏ। 
 
ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕੇਂਦਰ ਤੇ ਹਰਿਆਣਾ ਦੀ ਭਾਜਪਾ ਹਕੂਮਤ ਦੀ ਇਸ ਜਾਬਰ ਕਾਰਵਾਈ ਨੂੰ ਕਿਸਾਨਾਂ ਨਾਲ਼ ਦੁਸ਼ਮਨਾਣਾਂ ਵਿਹਾਰ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਜਾਨਲੇਵਾ ਕਰਜ਼ਿਆਂ ਥੱਲੇ ਦੱਬੇ ਹਜ਼ਾਰਾਂ ਦੀ ਤਾਦਾਦ ਵਿੱਚ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਚੁੱਕੇ ਅਤੇ ਲਗਾਤਾਰ ਹੋ ਰਹੇ ਕਿਸਾਨਾਂ ਦੀ ਐੱਮ ਐੱਸ ਪੀ 'ਤੇ ਫਸਲਾਂ ਦੀ ਖ੍ਰੀਦ ਦੀ ਕਾਨੂੰਨੀ ਗਰੰਟੀ ਅਤੇ ਮੁਕੰਮਲ ਕਰਜ਼ਾ ਮੁਕਤੀ ਵਰਗੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਪੂਰੀ ਤਰ੍ਹਾਂ ਸ਼ਾਂਤਮਈ ਸੰਘਰਸ਼ ਦਾ ਸੰਵਿਧਾਨਕ ਹੱਕ ਖੋਹਣਾ ਇਸੇ ਦੁਸ਼ਮਣੀ ਦਾ ਸਬੂਤ ਬਣਦਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਬਿਲਕੁਲ ਜਾਇਜ਼ ਤੇ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਪੁਲਿਸ ਜਬਰ ਬੰਦ ਕੀਤਾ ਜਾਵੇ। ਸ਼ਾਂਤਮਈ ਸੰਘਰਸ਼ ਦਾ ਸੰਵਿਧਾਨਕ ਹੱਕ ਬਹਾਲ ਕੀਤਾ ਜਾਵੇ। 
 
ਅੱਜ ਵੱਖ ਵੱਖ ਥਾਵਾਂ 'ਤੇ ਸੰਬੋਧਨ ਕਰਨ ਵਾਲੇ ਹੋਰ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਕਮਲਜੀਤ ਕੌਰ ਬਰਨਾਲਾ ਅਤੇ ਜ਼ਿਲ੍ਹਾ/ਬਲਾਕ/ਪਿੰਡ ਪੱਧਰ ਦੇ ਆਗੂ ਸ਼ਾਮਲ ਸਨ।
 
ਫੋਟੋਆਂ: ਕੁੱਸਾ (ਮੋਗਾ) ਵਿਖੇ ਪੁਤਲਾ ਫੂਕ ਪ੍ਰਦਰਸ਼ਨ ਅਤੇ ਨਥਾਣਾ (ਬਠਿੰਡਾ) ਵਿਖੇ ਪੁਤਲਾ ਫੂਕ ਪ੍ਰਦਰਸ਼ਨ।
 
 

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ: ਰਵਨੀਤ ਸਿੰਘ ਬਿੱਟੂ

ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਤੇ ਪ੍ਰਗਟਾਈ ਡੂੰਘੀ ਚਿੰਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਰਾਜ ਚੋਣ ਕਮਿਸ਼ਨ ਨੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੋਣ ਆਬਜ਼ਰਵਰ ਲਾਇਆ

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਪੰਜਾਬ ਵਿੱਚ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ: ਆਰ.ਕੇ. ਚੌਧਰੀ

'ਆਪ' ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਲਈ ਪੰਜਾਬ ਯੂਥ ਕਾਂਗਰਸ 10 ਦਸੰਬਰ ਨੂੰ ਮੁੱਖ ਮੰਤਰੀ ਨਿਵਾਸ ਦੇ ਬਾਹਰ ਧਰਨੇ 'ਤੇ ਬੈਠੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਲਈ ਵਿਸ਼ੇਸ਼ ਇਕੱਤਰਤਾ 9 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ :- ਜਥੇ: ਵਡਾਲਾ

ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭਗੌੜਾ ਹੋਣ ਦਾ ਸਬੂਤ ਨਾ ਦੇਵੇ ਅਕਾਲੀ ਲੀਡਰਸ਼ਿਪ ,ਐਸਜੀਪੀਸੀ ਮੈਂਬਰਾਂ ਨੇ ਉਠਾਈ ਆਵਾਜ਼

ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ