Tuesday, October 22, 2024

Punjab

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਦਿਨ ਮੰਗਲਵਾਰ ਨੂੰ ਬੁਲਾਈ 

AMRIK SINGH | October 20, 2024 11:19 PM

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਦਿਨ ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਬੁਲਾਈ ਹੈ।

ਦਲਜੀਤ ਸਿੰਘ ਚੀਮਾ ਪਾਰਟੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਆਉਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ 28 ਅਕਤੂਬਰ ਨੂੰ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਸਬੰਧੀ ਵੀ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗਾ।

ਇਸ ਤੋਂ ਇਲਾਵਾ ਪਾਰਟੀ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਵੱਡੇ ਸੰਕਟ ਦਾ ਵੀ ਜਾਇਜ਼ਾ ਲਵੇਗੀ। ਮੰਡੀਆਂ ਵਿੱਚੋਂ ਨਾ ਤਾਂ ਝੋਨਾ ਖਰੀਦਿਆ ਜਾ ਰਿਹਾ ਹੈ ਅਤੇ ਨਾ ਹੀ ਲਿਫਟਿੰਗ ਹੋ ਰਹੀ ਹੈ। ਕਿਸਾਨ ਹੁਣ ਤੱਕ ਦੇ ਸਭ ਤੋਂ ਭਿਆਨਕ ਸੰਕਟ ਦਾ ਸਾਹਮਣਾ ਕਰ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ 51 ਥਾਂਵਾਂ 'ਤੇ ਪੱਕੇ ਮੋਰਚੇ ਪੰਜਵੇਂ ਦਿਨ ਵੀ ਜਾਰੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਮੋਟਰਸਾਈਕਲ ਸਵਾਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਮੌਕੇ 'ਤੇ ਹੀ ਮੌਤ ਹੋ ਗਈ

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਜਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ 

ਝੋਨੇ ਦੀ ਖ੍ਰੀਦ ਨਿਰਵਿਘਨ ਚਾਲੂ ਕਰਾਉਣ ਲਈ ਭਾਕਿਯੂ ਉਗਰਾਹਾਂ ਨੇ ਲਗਾਤਾਰ ਤੀਜੇ ਦਿਨ ਵੀ ਟੌਲ ਪਲਾਜ਼ਾ ਰੱਖਿਆ ਟੋਲ ਮੁਕਤ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ