ਨੌਜਵਾਨਾਂ ਅਤੇ ਬਜ਼ੁਰਗ ਔਰਤਾਂ ਦਾ ਸਹੀ ਇਲਾਜ ਨਾ ਹੋਣ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਬੁਖਾਰ ਨਾਲ ਪੀੜਤ ਲੋਕਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ—- ਕੈਂਥ
ਪਟਿਆਲਾ: ਪੰਜਾਬ ਵਿੱਚ ਡੇਂਗੂ ਬੁਖਾਰ ਨਾਲ ਪੀੜਤ ਮਰੀਜਾਂ ਦਾ ਢੁਕਵਾਂ ਇਲਾਜ ਨਾ ਹੋਣ ਕਾਰਨ ਹੋ ਰਹੀਆਂ ਮੌਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦੇ ਪ੍ਰਕੋਪ ਤੋਂ ਬਚਣ ਲਈ ਤੁਰੰਤ ਧਿਆਨ ਦਿੱਤਾ ਜਾਵੇ ਕਿਉਂਕਿ ਇਹ ਪਟਿਆਲਾ ਨਾਲ ਸਬੰਧਤ ਹੈ, ਪਟਿਆਲਾ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਬੁਖਾਰ ਦੇ ਪੀੜਤਾਂ ਦਾ ਸਹੀ ਇਲਾਜ ਨਾ ਹੋਣ ਕਾਰਨ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਸਰਦਾਰ ਕੈਂਥ ਨੇ ਦੱਸਿਆ ਕਿ ਪਿਛਲੇ ਦਿਨੀਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡਵਾਲ ਅਤੇ ਮਾਣਕਪੁਰ ਵਿੱਚ ਡੇਂਗੂ ਬੁਖਾਰ ਕਾਰਨ ਨੌਜਵਾਨ ਅਤੇ ਬਜ਼ੁਰਗ ਔਰਤਾਂ ਦਾ ਸਹੀ ਇਲਾਜ ਨਾ ਹੋਣ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਬੁਖਾਰ ਨਾਲ ਪੀੜਤ ਲੋਕਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਸਰਦਾਰ ਕੈਂਥ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਿਹਤ ਵਿਭਾਗ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਬੁਰੀ ਤਰ੍ਹਾਂ ਫੇਲ ਹੋ ਰਿਹਾ ਹੈ ਜਦੋਂ ਸਿਹਤ ਮੰਤਰੀ ਦੇ ਗ੍ਰਹਿ ਜਿਲ੍ਹੇ ਵਿੱਚ ਡੇਂਗੂ ਬੁਖਾਰ ਨਾਲ ਲੜਨ ਲਈ ਉਹ ਪੁਖਤਾ ਪ੍ਰਬੰਧ ਨਹੀਂ ਕਰ ਪਾ ਰਹੇ । ਪੰਜਾਬ ਵਿੱਚ ਡੇਂਗੂ ਬੁਖਾਰ ਦੀ ਰੋਕਥਾਮ ਲਈ ਪ੍ਰਬੰਧ ਕੀ ਕਰਨਗੇ ?
ਇਹ ਵੱਡੀ ਚਿੰਤਾ ਦਾ ਵਿਸ਼ਾ ਹੈ ਕਿ ਪੀੜਤ ਲੋਕਾਂ ਦੀ ਸੁਰੱਖਿਆ ਕਿਵੇਂ ਕਰਨਗੇ ਜਦੋਂ ਉਨ੍ਹਾਂ ਕੋਲ ਅਜਿਹੇ ਹਾਲਾਤਾਂ ਵਿੱਚ ਡੇਂਗੂ ਬੁਖ਼ਾਰ ਦੀ ਰੋਕਥਾਮ ਕਰਨ ਦੀ ਕੋਈ ਕਾਰਜ ਯੋਜਨਾ ਅਤੇ ਇੱਛਾ ਸ਼ਕਤੀ ਨਹੀਂ ਹੈ। ਭਾਜਪਾ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਸਿਹਤ ਮੰਤਰਾਲਾ ਹਰ ਸਾਲ ਪੰਜਾਬ ਰੂਰਲ ਹੈਲਥ ਮਿਸ਼ਨ ਨੂੰ ਬਿਮਾਰੀਆਂ ਦੀ ਰੋਕਥਾਮ ਲਈ ਕਰੋੜਾਂ ਰੁਪਏ ਦੀ ਸਹਾਇਤਾ ਪ੍ਰਦਾਨ ਕਰਦਾ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਿੱਚ ਅਸਫਲ ਰਹਿੰਦੀ ਹੈ, ਜਿਸ ਕਾਰਨ ਪੰਜਾਬ ਵਿੱਚ ਡੇਂਗੂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਇਸਦੀ ਰੋਕਥਾਮ ਅਤੇ ਜਾਗਰੂਕਤਾ ਪਹਿਲਾਂ ਹੀ ਕਾਰਜਯੋਜਨਾ ਸ਼ੁਰੂ ਕਰ ਦਿੱਤੀ ਜਾਣੀ ਚਾਹੀਦੀ ਸੀ ਅਤੇ ਪੰਜਾਬ ਵਿੱਚ ਡੇਂਗੂ ਬੁਖਾਰ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਕਮੀ ਆ ਸਕਦੀ ਸੀ। ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਡੇਂਗੂ ਬੁਖਾਰ ਦੇ ਪੀੜਤਾਂ ਨੂੰ ਬਚਾਉਣ ਵਿੱਚ ਮਦਦ ਕਰਨ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।