Thursday, March 20, 2025

Punjab

ਸੰਘਰਸ਼ਸ਼ੀਲ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਭਾਕਿਯੂ ਏਕਤਾ-ਉਗਰਾਹਾਂ ਵੱਲੋਂ ਸਖ਼ਤ ਨਿਖੇਧੀ

ਦਲਜੀਤ ਕੌਰ  | March 19, 2025 11:35 PM

ਸ਼ੰਭੂ ਖਨੌਰੀ ਮੋਰਚਿਆਂ ਵਿੱਚ ਬੈਠੇ ਗੱਲਬਾਤ ਤੋਂ ਬਾਅਦ ਕਿਸਾਨਾਂ ਨੂੰ ਖਿੰਡਾਉਣ ਲਈ ਭਾਰੀ ਪੁਲਸ ਫੋਰਸ ਭੇਜਣ ਦੀ ਸਖ਼ਤ ਨਿੰਦਾ
ਚੰਡੀਗੜ੍ਹ: ਕੇਂਦਰੀ ਅਤੇ ਪੰਜਾਬ ਦੇ ਮੰਤਰੀਆਂ ਦੁਆਰਾ ਹੱਕੀ ਕਿਸਾਨੀ ਮੰਗਾਂ ਨੂੰ ਲੈ ਕੇ 13 ਮਹੀਨਿਆਂ ਤੋਂ ਸ਼ੰਭੂ ਖਨੌਰੀ ਸ਼ਾਂਤਮਈ ਮੋਰਚਿਆਂ ਵਿੱਚ ਬੈਠੇ ਕਿਸਾਨਾਂ ਦੇ ਆਗੂਆਂ ਨਾਲ ਸੱਤਵੇਂ ਗੇੜ ਦੀ ਗੱਲਬਾਤ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਬਾਰਡਰ 'ਤੇ ਗ੍ਰਿਫਤਾਰ ਕਰਨ ਅਤੇ ਮੋਰਚਿਆਂ 'ਚ ਸ਼ਾਮਲ ਕਿਸਾਨਾਂ ਨੂੰ ਧੱਕੇਸ਼ਾਹੀ ਨਾਲ਼ ਖਿੰਡਾਉਣ ਲਈ ਭਾਰੀ ਪੁਲਸ ਫੋਰਸ ਤਾਇਨਾਤ ਕਰਨ ਦੀ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਸਰਕਾਰਾਂ ਦੇ ਇਸ ਜਾਬਰ ਵਤੀਰੇ ਨੂੰ ਕਿਸਾਨਾਂ ਨਾਲ਼ ਦੁਸ਼ਮਣੀ ਕਰਾਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਸ਼ੰਭੂ ਬਾਰਡਰ ਉੱਤੇ ਤਾ ਕਿਸਾਨਾਂ ਨੂੰ ਲਾਠੀਆਂ ਨਾਲ ਖਦੇੜਨ ਲਈ ਤਾਣ ਲਾਇਆ ਜਾ ਰਿਹਾ ਹੈ ਅਤੇ ਭੰਨਤੋੜ ਵਰਗੇ ਹੋਰ ਜਾਬਰ ਹਥਕੰਡੇ ਵੀ ਵਰਤੇ ਜਾਣਗੇ। ਔਰਤਾਂ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ ਜਾਣਾ।ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਚੰਡੀਗੜ੍ਹ ਮੋਰਚੇ ਵੇਲੇ ਐੱਸ ਕੇ ਐੱਮ ਦੇ ਸੈਂਕੜੇ ਆਗੂਆਂ ਨੂੰ ਗ੍ਰਿਫਤਾਰ ਕਰਨ ਅਤੇ ਹੁਣ ਇਹ ਜਾਬਰ ਹੱਲਾ ਸਰਕਾਰਾਂ ਦਾ ਕਾਰਪੋਰੇਟ ਨੀਤੀਆਂ ਪ੍ਰਤੀ ਡੁੱਲ੍ਹ ਡੁੱਲ੍ਹ ਪੈਂਦੇ ਹੇਜ ਅਤੇ ਕਿਸਾਨਾਂ ਨਾਲ਼ ਨੰਗੀ ਚਿੱਟੀ ਦੁਸਮਣੀ ਦਾ ਸਬੂਤ ਹੈ। ਮੋਦੀ ਸਰਕਾਰ ਵੱਲੋਂ ਸਾਮਰਾਜੀ ਅਮਰੀਕਾ ਨਾਲ਼ ਖੁੱਲ੍ਹੇ ਵਪਾਰ ਦਾ ਸਮਝੌਤਾ ਅਤੇ ਹੋਰ ਸਾਮਰਾਜੀ ਤਾਕਤਾਂ ਨਾਲ ਅਜਿਹੇ ਮੇਲ ਮਿਲਾਪ ਦੇ ਯਤਨ ਇਹੀ ਦਰਸਾਉਂਦੇ ਹਨ। ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਖੁਦ ਹਰਿਆਣਾ ਪੁਲਿਸ ਵੱਲੋਂ ਜਾਮ ਕੀਤੇ ਕੌਮੀ ਸੜਕ ਮਾਰਗ ਖੁਲ੍ਹਵਾਉਣ ਦੀ ਬਜਾਏ ਕਿਸਾਨਾਂ ਉੱਤੇ ਜਬਰ ਢਾਹੁਣਾ ਜਮਹੂਰੀਅਤ ਦੀਆਂ ਧੱਜੀਆਂ ਉਡਾਉਣਾ ਹੈ। ਪੂਰੇ ਦੇਸ਼ ਦੇ ਕਿਸਾਨ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਘੋਲ਼ ਮੁਲਤਵੀ ਕਰਨ ਸਮੇਂ ਕੇਂਦਰੀ ਖੇਤੀ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਲਿਖਤੀ ਵਾਅਦਾ ਪੱਤਰ ਦੀਆਂ ਸਾਰੀਆਂ ਮੰਗਾਂ ਅਤੇ ਨਵਾਂ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਨ ਦੀਆਂ ਬਿਲਕੁਲ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ਸ਼ੀਲ ਹਨ।

ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਗ੍ਰਿਫਤਾਰ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਕਿਸਾਨ ਸੰਘਰਸ਼ ਦੀਆਂ ਇਹ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਸਾਮਰਾਜ ਪੱਖੀ ਨੀਤੀਆਂ ਦੇ ਝੰਬੇ ਮੁਲਾਜ਼ਮਾਂ, ਛੋਟੇ ਵਪਾਰੀਆਂ ਆਦਿ ਸਾਰੇ ਕਿਰਤੀ ਲੋਕਾਂ ਨੂੰ ਸਾਂਝੇ ਸੰਘਰਸ਼ਾਂ ਦੇ ਮੈਦਾਨ ਵਿੱਚ ਨਿੱਤਰਨ ਦਾ ਸੱਦਾ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਗਿਰਫਤਾਰ ਕਰਨਾ ਜਬਰ ਦੀ ਹੱਦ: ਮਨਜੀਤ ਧਨੇਰ

ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ: ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਪੁਲਿਸ ਨੇ ਖਨੌਰੀ ਸਰਹੱਦ 'ਤੇ ਬੈਠੇ ਕਿਸਾਨਾਂ 'ਤੇ ਸਖ਼ਤੀ ਕੀਤੀ, ਸੀਨੀਅਰ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੂੰ ਗ੍ਰਿਫ਼ਤਾਰ ਕੀਤਾ

ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਜਨ ਅੰਦੋਲਨ

'ਯੁੱਧ ਨਸ਼ਿਆਂ ਵਿਰੁੱਧ' 18ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 95 ਨਸ਼ਾ ਤਸਕਰ ਕਾਬੂ; 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਬਰਾਮਦ

ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ ਦੇ ਸੰਗਰੂਰ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ ਤੇ ਕੀਤਾ 2,23,000 ਜ਼ੁਰਮਾਨਾ

ਅਮਨ ਅਰੋੜਾ ਵਲੋਂ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ, ਨਸ਼ਾ ਪੀੜਤਾਂ ਦੇ ਮੁੜਵਸੇਬੇ ਲਈ ਹੁਨਰ ਵਿਕਾਸ ਦੇ ਯਤਨਾਂ ਨੂੰ ਤੇਜ਼ ਕਰਨ ਦੇ ਨਿਰਦੇਸ਼

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

ਪੰਜਾਬ ਵਿੱਚ 'ਆਪ' ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

ਖਰੜ ਵਿਧਾਨਸਭਾ ਵਿੱਚ 22 ਸਥਾਨਾਂ ਤੇ ਭਾਜਪਾ ਨੇਤਾ ਜੋਸ਼ੀ ਨੇ ਮਨਾਈ ਹੋਲੀ, -- ਆਪਸੀ ਭਾਈਚਾਰੇ ਅਤੇ ਰੰਗਾਂ ਦਾ ਤਿਉਹਾਰ ਹੈ ਹੋਲੀ - ਵਿਨੀਤ ਜੋਸ਼ੀ