Saturday, December 21, 2024
ਤਾਜਾ ਖਬਰਾਂ
ਐਮਪੀ ਸੰਜੀਵ ਅਰੋੜਾ ਦੀਆਂ ਕੋਸ਼ਿਸ਼ਾਂ ਹੋਈਆਂ ਸਫਲ, ਐਨਐਮਸੀ ਨੇ ਐਮਬੀਬੀਐਸ ਲਈ ਹਰੇਕ ਸੰਸਥਾ ਵਿੱਚ 150 ਸੀਟਾਂ ਦੀ ਉਪਰਲੀ ਸੀਮਾ ਨੂੰ ਕੀਤਾ ਖਤਮ  ਅਕਾਲੀ ਲੀਡਰਸ਼ਿਪ ਦੇ ਅਸਤੀਫ਼ੇ ਸਵੀਕਾਰ ਕਰਨ ਦੇ ਹੋਏ ਹੁਕਮਨਾਮੇ ਨੂੰ ਲਮਕਾਉਣ ਅਤੇ ਬਦਲਣ ਲਈ ਵਰਤੀ ਜਾ ਰਹੀ ਹੈ ਹਰ ਸਾਜਿਸ਼ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

Punjab

ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ ਕਿਸਾਨਾਂ ਤੇ ਜ਼ਬਰ ਖਿਲਾਫ 23 ਦਸੰਬਰ ਨੂੰ ਡੀਸੀ ਦਫਤਰਾਂ ਅੱਗੇ ਧਰਨੇ ਦੇਣ ਦਾ ਐਲਾਨ

ਦਲਜੀਤ ਕੌਰ | December 18, 2024 09:23 PM

21 ਦਸੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸਕੇਐੱਮ (ਗੈਰ ਰਾਜਨੀਤਿਕ) ਨਾਲ ਸੰਯੁਕਤ ਕਿਸਾਨ ਮੋਰਚਾ ਦੀ ਕਮੇਟੀ ਕਰੇਗੀ ਗੱਲਬਾਤ
-ਐੱਸਕੇਐੱਮ, ਕੌਮੀ ਖੇਤੀ ਮੰਡੀ ਫਰੇਮਵਰਕ ਨੂੰ ਕਾਨੂੰਨ ਬਣਾਉਣ ਦੀ ਨਹੀਂ ਦੇਵੇਗਾ ਇਜਾਜ਼ਤ।
-24 ਦਸੰਬਰ ਨੂੰ ਕੌਮੀ ਖੇਤੀ ਮੰਡੀ ਫ੍ਰੇਮਵਰਕ ਖਿਲਾਫ ਕੀਤਾ ਜਾਵੇਗਾ ਵੱਡੇ ਜਥੇਬੰਦਕ ਐਕਸ਼ਨ ਦਾ ਐਲਾਨ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ ਫੁਰਮਾਨ ਸਿੰਘ ਸੰਧੂ ਅਤੇ ਜੰਗਵੀਰ ਸਿੰਘ ਚੌਹਾਨ ਨੇ ਕੀਤੀ।

ਮੀਟਿੰਗ ਨੇ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ ਬੁੱਝ ਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਚੱਲ ਰਹੇ ਕਿਸਾਨ ਸੰਘਰਸ਼ ਤੋਂ ਅੱਖਾਂ ਬੰਦ ਕੀਤੀਆਂ ਹੋਈਆਂ ਹਨ।

ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਬਾਰਡਰਾਂ ਤੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਅਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਖੋਂ ਪਰੋਖੇ ਕਰਕੇ ਗੈਰ ਜ਼ਿੰਮੇਵਾਰੀ ਵਾਲੀ ਪਹੁੰਚ ਦਾ ਤਿਆਗ ਕਰ ਕੇ ਤੁਰੰਤ ਗੱਲਬਾਤ ਸ਼ੁਰੂ ਕਰੇ, ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦੇਵੇ, ਸ਼ਾਂਤਮਈ ਢੰਗ ਨਾਲ ਦਿੱਲੀ ਜਾਣ ਵਾਲੇ ਕਿਸਾਨਾਂ ਤੇ ਜਬਰ ਬੰਦ ਕਰੇ ਅਤੇ ਐਸਐਸਪੀ ਗਰੰਟੀ ਕਾਨੂੰਨ ਸਮੇਤ ਦਿੱਲੀ ਦੇ ਇਤਿਹਾਸਿਕ ਕਿਸਾਨ ਘੋਲ ਵੇਲੇ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ। ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।

ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਉਪਰੋਕਤ ਗੈਰ ਜ਼ਿੰਮੇਵਾਰੀ ਵਾਲੇ ਰਵੱਈਏ ਦੇ ਖਿਲਾਫ 23 ਦਸੰਬਰ ਨੂੰ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਧਰਨੇ ਦੇਣ ਦਾ ਪ੍ਰੋਗਰਾਮ ਐਲਾਨ ਕੀਤਾ ਹੈ। ਇਹਨਾਂ ਧਰਨਿਆਂ ਦੀ ਤਿਆਰੀ ਵਾਸਤੇ 20 ਦਸੰਬਰ ਨੂੰ ਸਾਰੇ ਜਿਲ੍ਹਿਆਂ ਵਿੱਚ ਤਿਆਰੀ ਮੀਟਿੰਗਾਂ ਕੀਤੀਆਂ ਜਾਣਗੀਆਂ।

ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਏਕਤਾ ਸਬੰਧੀ ਗੱਲਬਾਤ ਮੁੜ ਸ਼ੁਰੂ ਕਰਨ ਲਈ ਭੇਜੀ ਚਿੱਠੀ ਤੇ ਵਿਚਾਰ ਕਰਕੇ ਫੈਸਲਾ ਕੀਤਾ ਕਿ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਣਾਈ ਹੋਈ ਛੇ ਮੈਂਬਰੀ ਏਕਤਾ ਕਮੇਟੀ ਦੁਬਾਰਾ ਫਿਰ ਗੱਲਬਾਤ ਸ਼ੁਰੂ ਕਰੇਗੀ। ਇਸ ਲਈ 21 ਦਸੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ, ਦੋਵੇਂ ਫੋਰਮਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਜਾਵੇਗਾ।

ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕੌਮੀ ਖੇਤੀ ਮੰਡੀ ਨੀਤੀ ਫਰੇਮਵਰਕ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਦਿੱਲੀ ਦੇ ਇਤਿਹਾਸਿਕ ਕਿਸਾਨ ਘੋਲ ਦੁਆਰਾ ਰੱਦ ਕਰਵਾਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਚੋਰ ਮੋਰੀ ਰਾਹੀਂ ਲਾਗੂ ਕਰਨ ਦੀ ਸਾਜਿਸ਼ ਹੈ। ਸੰਯੁਕਤ ਕਿਸਾਨ ਮੋਰਚਾ ਇਸ ਦੀ ਕਦਾਚਿੱਤ ਵੀ ਇਜਾਜ਼ਤ ਨਹੀਂ ਦੇਵੇਗਾ। ਇਸ ਸਾਜਿਸ਼ ਦਾ ਵਿਰੋਧ ਕਰਨ ਲਈ 24 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਕਿਸਾਨ ਭਵਨ ਵਿਖੇ ਬੁਲਾ ਲਈ ਗਈ ਹੈ ਜਿਸ ਵਿੱਚ ਵੱਡੇ ਜਥੇਬੰਦਕ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।

ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਬਲਬੀਰ ਸਿੰਘ ਰਾਜੇਵਾਲ, ਬਲਦੇਵ ਸਿੰਘ ਨਿਹਾਲਗੜ੍ਹ, ਪ੍ਰੇਮ ਸਿੰਘ ਭੰਗੂ, ਨਿਰਭੈ ਸਿੰਘ ਢੁੱਡੀਕੇ, ਹਰਿੰਦਰ ਸਿੰਘ ਲੱਖੋਵਾਲ, ਜਗਮੋਹਣ ਸਿੰਘ ਪਟਿਆਲਾ, ਹਰਮੀਤ ਸਿੰਘ ਕਾਦੀਆਂ, ਡਾਕਟਰ ਸਤਨਾਮ ਸਿੰਘ ਅਜਨਾਲਾ, ਡਾਕਟਰ ਦਰਸ਼ਨ ਪਾਲ , ਕਿਰਪਾ ਸਿੰਘ ਨੱਥੂਵਾਲਾ, ਰੁਲਦੂ ਸਿੰਘ ਮਾਨਸਾ, ਬਿੰਦਰ ਸਿੰਘ ਗੋਲੇਵਾਲਾ, ਬੋਘ ਸਿੰਘ ਮਾਨਸਾ, ਬਲਵਿੰਦਰ ਸਿੰਘ ਰਾਜੂ, ਮਲੂਕ ਸਿੰਘ ਹੀਰਕੇ, ਵੀਰ ਸਿੰਘ ਬੜਵਾ, ਨਛੱਤਰ ਸਿੰਘ ਜੈਤੋ, ਕਿਰਨਜੀਤ ਸਿੰਘ ਸੇਖੋਂ, ਸੁਖ ਗਿੱਲ ਮੋਗਾ, ਬਲਦੇਵ ਸਿੰਘ ਲਤਾਲਾ, ਚਰਨਜੀਤ ਸਿੰਘ ਡੱਲਾ , ਕੁਲਦੀਪ ਸਿੰਘ ਵਜੀਦਪੁਰ ਅਤੇ ਬਖ਼ਤਾਵਰ ਸਿੰਘ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਮਪੀ ਸੰਜੀਵ ਅਰੋੜਾ ਦੀਆਂ ਕੋਸ਼ਿਸ਼ਾਂ ਹੋਈਆਂ ਸਫਲ, ਐਨਐਮਸੀ ਨੇ ਐਮਬੀਬੀਐਸ ਲਈ ਹਰੇਕ ਸੰਸਥਾ ਵਿੱਚ 150 ਸੀਟਾਂ ਦੀ ਉਪਰਲੀ ਸੀਮਾ ਨੂੰ ਕੀਤਾ ਖਤਮ  

ਅਕਾਲੀ ਲੀਡਰਸ਼ਿਪ ਦੇ ਅਸਤੀਫ਼ੇ ਸਵੀਕਾਰ ਕਰਨ ਦੇ ਹੋਏ ਹੁਕਮਨਾਮੇ ਨੂੰ ਲਮਕਾਉਣ ਅਤੇ ਬਦਲਣ ਲਈ ਵਰਤੀ ਜਾ ਰਹੀ ਹੈ ਹਰ ਸਾਜਿਸ਼

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

ਭਾਕਿਯੂ ਏਕਤਾ-ਡਕੌਂਦਾ ਨੇ ਖੇਤੀ ਮੰਡੀ ਨੀਤੀ ਖਰੜੇ ਅਤੇ ਕਿਸਾਨਾਂ ਤੇ ਜ਼ਬਰ ਖ਼ਿਲਾਫ਼ ਕੀਤਾ ਰੇਲਾਂ ਦਾ ਚੱਕਾ ਜਾਮ 

ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਭਰ 'ਚ ਮੋਟਰਸਾਈਕਲ ਮਾਰਚਾਂ ਰਾਹੀਂ ਸ਼ੰਭੂ ਖਨੌਰੀ ਸੰਘਰਸ਼ਸ਼ੀਲ ਕਿਸਾਨਾਂ ਦੇ ਰੇਲ ਜਾਮ ਦੀ ਤਾਲਮੇਲਵੀਂ ਹਮਾਇਤ

ਪਟਿਆਲਾ ਵਿੱਚ 'ਆਪ' ਦੀ ਗੁੰਡਾਗਰਦੀ: ਪ੍ਰਨੀਤ ਕੌਰ ਨੇ 'ਆਪ' ਵਲੋਂ ਕੀਤੀ ਜਾ ਰਹੀ ਦੇਹਸ਼ਤਗਰਦੀ ਦੀ ਕੀਤੀ ਨਿੰਦਾ

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਪੰਜਾਬ ਨਗਰ ਨਿਗਮ ਚੋਣਾਂ ਵਿਚ ਮਹਿਲਾ ਉਮੀਦਵਾਰਾਂ 'ਤੇ ਹੋਏ ਅੱਤਿਆਚਾਰਾਂ ਦੀ ਕੀਤੀ ਨਿੰਦਾ