ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇੱਕ ਆਈਏਐਸ ਅਧਿਕਾਰੀ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।
ਸ਼ਹਿਰੀ ਸੰਪਦਾ ਵਿਭਾਗ ਦੇ ਵਿਸ਼ੇਸ਼ ਸਕੱਤਰ, ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਅਤੇ ਹਰਿਆਣਾ ਪਿਛੜਾ ਵਰਗ ਆਯੋਗ ਦੇ ਮੈਂਬਰ ਸਕੱਤਰ ਮੁਕੁਲ ਕੁਮਾਰ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ ਸ਼ਰਣਦੀਪ ਕੌਰ ਬਰਾੜ ਦੀ ਸਿਖਲਾਈ ਸਮੇਂ ਦੌਰਾਨ ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਦਾ ਕਾਰਜਭਾਰ ਵੀ ਸੌਂਪਿਆ ਹੈ।