Thursday, November 21, 2024

Sports

ਤੇਜ਼ੀ ਨਾਲ ਵਿਕਸਿਤ ਹੋ ਰਹੇ ਅੰਤਰਰਾਸ਼ਟਰੀ ਖੇਡ ਪੈਡਲ ਨੇ ਭਾਰਤ ਦੇ ਪਹਿਲੇ ਅੰਤਰਰਾਸ਼ਟਰੀ ਟੂਰਨਾਮੈਂਟ CUPRA FIP ਟੂਰ - ਪ੍ਰਮੋਸ਼ਨ ਇੰਡੀਆ ਪੈਡਲ ਓਪਨ ਰਾਹੀਂ ਭਾਰਤ ਵਿੱਚ ਆਪਣੀ ਸ਼ੁਰੂਆਤ ਕਰਨ ਲਈ ਤਿਆਰੀ ਕੀਤੀ ਹੈ।

ਤੇਜ਼ੀ ਨਾਲ ਵਿਕਸਿਤ ਹੋ ਰਹੇ ਅੰਤਰਰਾਸ਼ਟਰੀ ਖੇਡ ਪੈਡਲ ਨੇ ਭਾਰਤ ਦੇ ਪਹਿਲੇ ਅੰਤਰਰਾਸ਼ਟਰੀ ਟੂਰਨਾਮੈਂਟ CUPRA FIP ਟੂਰ - ਪ੍ਰਮੋਸ਼ਨ ਇੰਡੀਆ ਪੈਡਲ ਓਪਨ ਰਾਹੀਂ ਭਾਰਤ ਵਿੱਚ ਆਪਣੀ ਸ਼ੁਰੂਆਤ ਕਰਨ ਲਈ ਤਿਆਰੀ ਕੀਤੀ ਹੈ।

ਰਾਉਂਡਗਲਾਸ ਹਾਕੀ ਅਕੈਡਮੀ ਦੇ ਗੁਰਜੋਤ ਸਿੰਘ, ਅਰਸ਼ਦੀਪ ਸਿੰਘ ਅਤੇ ਪ੍ਰਿੰਸਦੀਪ ਸਿੰਘ ਜੂਨੀਅਰ ਏਸ਼ੀਆ ਕਪ 2024 ਲਈ ਚੁਣੇ ਗਏ

ਮੋਹਾਲੀ,: ਰਾਉਂਡਗਲਾਸ ਹਾਕੀ ਅਕੈਡਮੀ (RGHA) ਦੇ ਫਾਰਵਰਡ ਗੁਰਜੋਤ ਸਿੰਘ ਅਤੇ ਅਰਸ਼ਦੀਪ ਸਿੰਘ ਅਤੇ ਗੋਲਕੀਪਰ ਪ੍ਰਿੰਸਦੀਪ ਸਿੰਘ ਨੂੰ 26 ਨਵੰਬਰ ਤੋਂ 4 ਦਸੰਬਰ ਤੱਕ ਮਸਕਟ, ਓਮਾਨ ਵਿੱਚ ਹੋਣ ਵਾਲੇ ਪੁਰਸ਼ ਜੂਨੀਅਰ ਏਸ਼ੀਆ ਕਪ 2024 ਲਈ 20 ਸਦੱਸਾ ਜੂਨੀਅਰ ਭਾਰਤੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਗੁਰਜੋਤ ਸਿੰਘ, ਜਿਨ੍ਹਾਂ ਨੇ ਮੋਕੀ, ਚੀਨ ਵਿੱਚ ਏਸ਼ੀਆ ਚੈਂਪੀਅਨਜ਼ ਟ੍ਰਾਫੀ ਵਿੱਚ ਸੀਨੀਅਰ ਟੀਮ ਲਈ ਆਪਣਾ ਡੈਬਿਊ ਕੀਤਾ ਸੀ, ਅਤੇ ਅਰਸ਼ਦੀਪ, ਹਾਲ ਹੀ ਵਿੱਚ ਖਤਮ ਹੋਏ ਸੁਲਤਾਨ ਜੋਹੋਰ ਕਪ ਵਿੱਚ ਤੀਜੇ ਸਥਾਨ ਤੇ ਰਹੀ ਅੰਡਰ-21 ਟੀਮ ਦਾ ਹਿੱਸਾ ਸਨ। ਪ੍ਰਿੰਸਦੀਪ ਵੀ ਰਾਸ਼ਟਰੀ ਜੂਨੀਅਰ ਟੀਮ ਦੇ ਨਿਯਮਤ ਖਿਡਾਰੀ ਰਹੇ ਹਨ।

ਆਲ ਇੰਡੀਆ ਪੁਲਿਸ ਡਿਊਟੀ ਮੀਟ 'ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ;  ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

ਚੰਡੀਗੜ੍ਹ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਲਖਨਊ, ਉੱਤਰ ਪ੍ਰਦੇਸ਼ ਵਿਖੇ 67ਵੀਂ ਆਲ ਇੰਡੀਆ ਪੁਲਿਸ ਡਿਊਟੀ ਮੀਟ 2023-24, ਜੋ  ਫ਼ਰਵਰੀ 2024 ਵਿੱਚ ਕਰਵਾਈ ਗਈ ਸੀ, ਦੌਰਾਨ ਸਮਰਪਿਤ ਪੰਜਾਬ ਪੁਲਿਸ ਟੀਮ ਨੂੰ ਉਨ੍ਹਾਂ ਦੀਆਂ ਬੇਮਿਸਾਲ ਪ੍ਰਾਪਤੀਆਂ ਲਈ ਵਧਾਈ ਦਿੱਤੀ।

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ

ਪਟਿਆਲਾ: ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਕਬੱਡੀ, ਖੋ-ਖੋ ਤੇ ਆਰਚਰੀ ਦੇ ਚੱਲ ਰਹੇ ਸੂਬਾ ਪੱਧਰੀ ਮੁਕਾਬਲਿਆਂ ਦੇ ਅੱਜ ਚੌਥੇ ਦਿਨ ਦਿਲਚਸਪ ਦੇ ਫਸਵੇਂ ਮੁਕਾਬਲੇ ਹੋਏ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਵਿਸ਼ੇਸ਼ ਤੌਰ ’ਤੇ ਕੌਮਾਂਤਰੀ ਵਾਲੀਬਾਲ ਖਿਡਾਰੀ ਪ੍ਰਿਤਪਾਲ ਸਿੰਘ ਅਤੇ ਸਹਾਇਕ ਡਾਇਰੈਕਟਰ ਸਪੋਰਟਸ (ਸੇਵਾਮੁਕਤ) ਪੰਜਾਬੀ ਯੂਨੀਵਰਸਿਟੀ ਦਲ ਸਿੰਘ ਬਰਾੜ ਪੁੱਜੇ।

ਰਾਉਂਡਗਲਾਸ ਹਾਕੀ ਅਕੈਡਮੀ ਦੇ ਚਾਰ ਖਿਡਾਰੀ ਹਾਕੀ ਇੰਡੀਆ ਲੀਗ ਆਕਸ਼ਨ 'ਚ ਚੁਣੇ ਗਏ

ਮੋਹਾਲੀ: ਰਾਉਂਡਗਲਾਸ ਹਾਕੀ ਅਕੈਡਮੀ (RGHA) ਦੇ ਚਾਰ ਖਿਡਾਰੀ – ਗੁਰਜੋਤ ਸਿੰਘ, ਅਰਸ਼ਦੀਪ ਸਿੰਘ, ਗੁਰਸੇਵਕ ਸਿੰਘ, ਅਤੇ ਪ੍ਰਿੰਸਦੀਪ ਸਿੰਘ – ਨੂੰ ਹਾਲ ਹੀ ਵਿੱਚ ਨਵੀਂ ਦਿੱਲੀ 'ਚ ਮੁਕੰਮਲ ਹੋਏ ਹਾਕੀ ਇੰਡੀਆ ਲੀਗ ਆਕਸ਼ਨ 'ਚ ਵੱਖ-ਵੱਖ ਟੀਮਾਂ ਨੇ ਚੁਣਿਆ। ਹਾਕੀ ਇੰਡੀਆ ਲੀਗ ਸੱਤ ਸਾਲਾਂ ਬਾਅਦ ਵਾਪਸੀ ਕਰ ਰਿਹਾ ਹੈ ਅਤੇ 28 ਦਿਸੰਬਰ ਨੂੰ ਸ਼ੁਰੂ ਹੋਵੇਗਾ। ਇਹ ਸਾਰੇ ਚਾਰ ਖਿਡਾਰੀ ਭਾਰਤੀ ਜੂਨੀਅਰ ਟੀਮ ਦਾ ਹਿੱਸਾ ਹਨ ਅਤੇ ਗੁਰਜੋਤ ਨੇ ਹਾਲ ਹੀ ਵਿੱਚ ਰਾਸ਼ਟਰੀ ਸੀਨੀਅਰ ਟੀਮ ਲਈ ਡੈਬਿਊ ਕੀਤਾ ਹੈ।

ਰਾਊਂਡਗਲਾਸ ਹਾਕੀ ਅਕਾਦਮੀ ਦੇ ਗੁਰਜੋਤ ਸਿੰਘ ਅਤੇ ਅਰਸ਼ਦੀਪ ਸਿੰਘ ਸੁਲਤਾਨ ਜੋਹੋਰ ਕੱਪ ਲਈ ਚੁਣੇ ਗਏ

ਮੋਹਾਲੀ,: ਰਾਊਂਡਗਲਾਸ ਹਾਕੀ ਅਕਾਦਮੀ (ਆਰ.ਜੀ.ਐਚ.ਏ) ਦੇ ਫਾਰਵਰਡ ਖਿਡਾਰੀ ਗੁਰਜੋਤ ਸਿੰਘ ਅਤੇ ਅਰਸ਼ਦੀਪ ਸਿੰਘ ਦਾ ਚੋਣ 18-ਸਦਸਿਆ ਉਮਰ-21 ਭਾਰਤੀ ਰਾਸ਼ਟਰੀ ਟੀਮ ਵਿੱਚ ਹੋਇਆ ਹੈ, ਜੋ ਅਗਾਮੀ ਸੁਲਤਾਨ ਜੋਹੋਰ ਕੱਪ ਵਿੱਚ ਹਿੱਸਾ ਲੈਣਗੇ। ਇਹ ਮੁਕਾਬਲਾ 19 ਅਕਤੂਬਰ ਤੋਂ ਮਲੇਸ਼ੀਆ ਵਿੱਚ ਕਰਵਾਇਆ ਜਾਵੇਗਾ। ਗੁਰਜੋਤ ਸਿੰਘ ਉਸ ਸੀਨੀਅਰ ਟੀਮ ਦਾ ਹਿੱਸਾ ਸਨ, ਜਿਸ ਨੇ ਚੀਨ ਦੇ ਮੋਕੀ ਵਿੱਚ ਏਸ਼ੀਆਈ ਚੈਂਪੀਅਨਜ਼ ਟ੍ਰਾਫੀ 'ਚ ਆਪਣਾ ਖਿਤਾਬ ਬਚਾਇਆ ਸੀ, ਜਦਕਿ ਅਰਸ਼ਦੀਪ ਪਿਛਲੇ ਕੁਝ ਸਾਲਾਂ ਤੋਂ ਜੂਨੀਅਰ ਟੀਮ ਦਾ ਅਹਿਮ ਹਿੱਸਾ ਰਹੇ ਹਨ।

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਚੰਡੀਗੜ੍ਹ, ਐਲ.ਐਨ.ਸੀ.ਟੀ. ਯੂਨੀਵਰਸਿਟੀਭੋਪਾਲਮੱਧ ਪ੍ਰਦੇਸ਼ਵੱਲੋਂ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਦੀ ਸਰਪ੍ਰਸਤੀ ਹੇਠ 8 ਮਾਰਚ ਤੋਂ 11 ਮਾਰਚ ਤੱਕ 7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈਜਿਸ ਵਿੱਚ ਦੇਸ਼ ਭਰ ਦੀਆਂ 14 ਯੂਨੀਵਰਸਿਟੀਆਂ ਦੀਆਂ ਪੁਰਸ਼ ਅਤੇ ਮਹਿਲਾ ਟੀਮਾਂ ਹਿੱਸਾ ਲੈਣਗੀਆਂ।

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਪਟਿਆਲਾ,: ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁਲਤ ਕਰਨ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਨਾਲ ਆਪਣੀ ਵਚਨਬੱਧਤਾ ਨਿਭਾ ਰਹੀ ਹੈ। ਉਹ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜੇ.ਐਸ. ਚੀਮਾ (ਸੇਵਾ ਮੁਕਤ ਲੈਫ. ਜਨ.) ਨਾਲ ਮੁਲਾਕਾਤ ਕਰਨ ਮੌਕੇ ਖੇਡ ਯੂਨੀਵਰਸਿਟੀ ਨੂੰ ਅੰਤਰਰਾਸ਼ਟਰੀ ਮਿਆਰ ਦੀ ਯੂਨੀਵਰਸਿਟੀ ਵਜੋਂ ਵਿਕਸਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਬਾਬਤ ਵਿਚਾਰਾਂ ਕਰ ਰਹੇ ਸਨ। 

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਧੂਰੀ,:  ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਵਿੱਚ ਕਾਲਜ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਸਵਰਗਵਾਸੀ ਅਧਿਆਪਕ ਡਾ. ਚਮਕੌਰ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਕਿਰਨਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਅਤੇ ਉਨ੍ਹਾਂ ਦੇ ਸਪੁੱਤਰ ਸ੍ਰ ਜਸਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਸਪ੍ਰੀਤ ਸਿੰਘ ਨੇ ਕਿਹਾ ਕਿ ਜ਼ਿੰਦਗੀ ਵਿੱਚ ਇੱਕ ਮੰਜ਼ਿਲ ਹਾਸਲ ਕਰਨ ਤੋਂ ਬਾਅਦ ਰੁਕਣਾ ਨਹੀਂ ਚਾਹੀਦਾ ਸਗੋਂ ਅਗਲੀ ਮੰਜ਼ਿਲ ਲਈ ਅੱਗੇ ਵੱਧਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਕਾਲਜ ਨੂੰ 11000 ਰੁਪਏ ਦੀ ਰਾਸ਼ੀ ਵੀ ਪ੍ਰਦਾਨ ਕੀਤੀ। ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਲੱਖਾ ਵੀ ਵਿਸ਼ੇਸ਼ ਮਹਿਮਾਨ ਵਜੋਂ ਖੇਡ ਸਮਾਰੋਹ ਵਿੱਚ ਸ਼ਾਮਿਲ ਹੋਏ। 

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਚੰਡੀਗੜ,ਆਪਣੇ ਤਕਨੀਕੀ ਅਧਿਕਾਰੀਆਂ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਗੱਤਕੇ ਦੀ ਸਭ ਤੋਂ ਪੁਰਾਣੀ ਸੰਸਥਾਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਨੇ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਆਪਣੇ ਕੋਚਾਂਰੈਫਰੀ ਅਤੇ ਜੱਜਮੈਂਟ ਅਧਿਕਾਰੀਆਂ ਲਈ ਦਸਮੇਸ਼ ਖਾਲਸਾ ਕਾਲਜਜ਼ੀਰਕਪੁਰ ਵਿਖੇ ਰਿਫਰੈਸ਼ਰ ਕੈਂਪ ਲਗਾਇਆ ਜਿਸ ਵਿੱਚ 30 ਤਕਨੀਕੀ ਅਧਿਕਾਰੀ ਸ਼ਾਮਲ ਹੋਏ ਜਿਨ੍ਹਾਂ ਦੀ ਮਨਸ਼ਾ ਸੋਧੇ ਹੋਏ ਗੱਤਕਾ ਨੇਮਾਂ ਅਤੇ ਨਿਯਮਾਂ ਨਾਲ ਅੱਪਡੇਟ ਰਹਿਣਾ ਸੀ।

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਨਵਾਂਸ਼ਹਿਰ,: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਹੈ, ਜਿਹੜੇ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ।  ਇਸਦੇ ਨਾਲ ਹੀ ਉਨ੍ਹਾਂ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੀ ਵੀ ਸ਼ਲਾਘਾ ਕੀਤੀ।  ਐਮ.ਪੀ ਤਿਵਾੜੀ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਵਿੱਤਰ ਅਸਥਾਨ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਯੂਨਾਈਟਿਡ ਸਪੋਰਟਸ ਕਲੱਬ ਵੱਲੋਂ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਕਰਵਾਏ ਗਏ ਕਬੱਡੀ ਕੱਪ ਵਿੱਚ ਸ਼ਮੂਲੀਅਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ।

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ,: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਦੇ ਮਿਸ਼ਨ ਤਹਿਤ ਖੇਡਾਂ ਲਈ ਸ਼ਾਨਦਾਰ ਬਜਟ ਅਲਾਟ ਕਰਨ ਦੀ ਯੋਜਨਾ ਬਣਾ ਰਹੀ ਹੈ।

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਚੰਡੀਗੜ੍ਹਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਮਾਨਤਾ-ਪ੍ਰਾਪਤ ਅਤੇ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲਸਟੇਟ ਐਵਾਰਡੀਨੇ ਵਿਸ਼ਵ ਭਰ ਦੀਆਂ ਸਮੂਹ ਸਿੱਖ ਵਿੱਦਿਅਕ ਸੰਸਥਾਵਾਂਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਹਰ ਗੁਰਦੁਆਰਾ ਸਾਹਿਬਾਨ ਸਮੇਤ ਸਮੂਹ ਖਾਲਸਾ ਸਕੂਲਾਂ ਅਤੇ ਕਾਲਜਾਂ ਵਿੱਚ ਗੱਤਕੇ ਦੀ ਮੁਫ਼ਤ ਸਿਖਲਾਈ ਆਰੰਭ ਕਰਵਾਈ ਜਾਵੇ ਅਤੇ ਇਸ ਮਕਸਦ ਲਈ ਹਰ ਗੁਰਦੁਆਰੇ ਤੇ ਵਿੱਦਿਅਕ ਅਦਾਰੇ ਵਿੱਚ ਇੱਕ-ਇੱਕ ਗੱਤਕਾ ਕੋਚ ਵੀ ਭਰਤੀ ਕੀਤਾ ਜਾਵੇ ਤਾਂ ਜੋ ਹਰ ਮੁਲਕ ਵਿੱਚ ਗੱਤਕੇ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕੀਤਾ ਜਾ ਸਕੇ।

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਚੰਡੀਗੜ੍ਹ : ਗੱਤਕਾ ਫੈਡਰੇਸ਼ਨ ਯੂ.ਕੇ. ਦੇ ਪ੍ਰਧਾਨ ਅਤੇ ਬਰਤਾਨਵੀਂ ਸੰਸਦ ਦੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਸ. ਤਨਮਨਜੀਤ ਸਿੰਘ ਢੇਸੀ ਨੇ ਭਾਰਤ ਵਿਚ ਗੱਤਕਾ ਖੇਡ ਨੂੰ ਨੈਸ਼ਨਲ ਖੇਡਾਂ ਵਿਚ ਸ਼ਾਮਲ ਕੀਤੇ ਜਾਣ ਉੱਤੇ ਅਥਾਹ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਸਦਕਾ ਪੂਰੀ ਦੁਨੀਆਂ ਵਿੱਚ ਵਸਦੇ ਖਿਡਾਰੀਆਂ ਦੇ ਮਨਾਂ ਅੰਦਰ ਵੱਡੀ ਖੁਸ਼ੀ ਦੀ ਲਹਿਰ ਹੈ ਅਤੇ ਭਾਰਤ ਵਿਚ ਗੱਤਕੇ ਮਿਲੀ ਮਾਨਤਾ ਦੇ ਇਸ ਮਾਡਲ ਨੂੰ ਹੋਰਨਾਂ ਮੁਲਕਾਂ ਵਿੱਚ ਵੀ ਲਾਗੂ ਕਰਵਾਇਆ ਜਾਵੇਗਾ ਤਾਂ ਜੋ ਇਸ ਮਾਣਮੱਤੀ ਖੇਡ ਅਤੇ ਵਿਰਾਸਤੀ ਕਲਾ ਨੂੰ ਕੌਮਾਂਤਰੀ ਪੱਧਰ ਤੇ ਮਾਨਤਾ ਦਿਵਾਈ ਜਾ ਸਕੇ।

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਚੰਡੀਗੜ੍ਹ,: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਨਵੀਂ ਖੇਡ ਨੀਤੀ ਸੂਬੇ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਤੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਮਾਹਰਾਂ ਅਤੇ ਵੱਖ-ਵੱਖ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਖੇਡ ਨੀਤੀ ਬਾਬਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੁੜ ਤੋਂ ਖੇਡਾਂ ਵਿਚ ਅੱਵਲ ਬਣਾਉਣ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ।

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ 

ਪਟਿਆਲਾ,: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਾਰਸ਼ਲ ਆਰਟ ਗੱਤਕਾ ਨੂੰ ਕੌਮੀ ਖੇਡਾਂ ਵਿੱਚ ਸ਼ਾਮਲ ਕੀਤੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। 

37ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੱਤਕੇ ਨੂੰ ਮਿਲੇਗਾ ਵੱਡਾ ਹੁਲਾਰਾ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ ਗੱਤਕਾ ਖੇਡ ਨੂੰ ਗੋਆ ਵਿਖੇ ਅਕਤੂਬਰ ਮਹੀਨੇ ਹੋਣ ਵਾਲੀਆਂ 37ਵੀਆਂ ਨੈਸ਼ਨਲ ਗੇਮਜ -2023 ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕੀਤੇ ਜਾਣਾ ਗੱਤਕੇ ਦੀ ਕੌਮੀ ਪੱਧਰ ਉਤੇ ਤਰੱਕੀ ਲਈ ਵੱਡਾ ਕਦਮ ਸਾਬਤ ਹੋਵੇਗਾ ਅਤੇ ਦੇਸ਼ ਦੇ ਸਮੂਹ ਰਾਜਾਂ ਵਿੱਚ ਗੱਤਕੇ ਨੂੰ ਹੋਰ ਬਿਹਤਰ ਤਰੀਕੇ ਨਾਲ ਪ੍ਰਫੁੱਲਤ ਕੀਤਾ ਜਾ ਸਕੇਗਾ।

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦਿੱਤੇ ਜਾਣਗੇ ਤਿੰਨ ਵਿਸ਼ੇਸ਼ ਗੱਤਕਾ ਐਵਾਰਡ : ਗਰੇਵਾਲ

ਚੰਡੀਗੜ :  ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਅਤੇ ਗੱਤਕਾ ਖੇਡ ਦੀ ਸਭ ਤੋਂ ਪੁਰਾਣੀ ਰਜ਼ਿਸਟਰਡ ਖੇਡ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ ਵੱਲੋਂ ਸਥਾਪਿਤ ਕੀਤੇ ਗਏ ਤਿੰਨ ਮਹੱਤਵਪੂਰਨ ਗੱਤਕਾ ਐਵਾਰਡ ਮਈ ਮਹੀਨੇ ਗੱਤਕਾ ਜਗਤ ਨਾਲ ਜੁੜੀਆਂ ਵੱਖ-ਵੱਖ ਸ਼ਖਸੀਅਤਾਂ, ਬਿਹਤਰੀਨ ਖਿਡਾਰੀਆਂ ਅਤੇ ਵਡਮੁੱਲਾ ਯੋਗਦਾਨ ਪਾਉਣ ਵਾਲੇ ਕੋਚਾਂ ਨੂੰ ਪ੍ਰਦਾਨ ਕੀਤੇ ਜਾਣਗੇ ਜਿਸ ਵਿਚ ਇਕ ਤਸ਼ਤਰੀ, ਸ਼ਾਲ ਅਤੇ ਰੋਲ ਆਫ਼ ਆਨਰ ਪ੍ਰਦਾਨ ਕੀਤਾ ਜਾਵੇਗਾ।

ਪੰਜਾਬੀ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣਾ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ 

ਚੰਡੀਗੜ੍ਹ,: ਪੰਜਾਬ ਸਰਕਾਰ ਸੂਬੇ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰੇਗੀ ਅਤੇ ਇਸ ਦਿਸ਼ਾ ਵਿੱਚ ਸਭ ਤੋਂ ਪਹਿਲਾਂ ਕਦਮ ਚੁੱਕਦਿਆਂ ਇਸ ਸਾਲ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਰਗਬੀ ਦੇ ਮੁਕਾਬਲੇ ਕਰਵਾਏ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਇੰਡੀਅਨ ਰਗਬੀ ਫੁਟਬਾਲ ਯੂਨੀਅਨ ਦੇ ਪ੍ਰਧਾਨ ਰਾਹੁਲ ਬੋਸ ਨਾਲ ਕੀਤੀ ਮੀਟਿੰਗ ਦੌਰਾਨ ਕਹੀ।

ਮੀਤ ਹੇਅਰ ਨੇ ਜ਼ਮੀਨੀ ਪੱਧਰ ‘ਤੇ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਵਿਚਲੀ ਪ੍ਰਤਿਭਾ ਨੂੰ ਤਰਾਸ਼ਣ ਉਤੇ ਦਿੱਤਾ ਜ਼ੋਰ

ਇੰਫਾਲ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ ਦਿੱਤਾ।  

ਚੰਡੀਗੜ੍ਹ ਦੇ ਲੜਕੇ ਤੇ ਪੰਜਾਬ ਦੀਆਂ ਲੜਕੀਆਂ ਫੈਡਰੇਸ਼ਨ ਗੱਤਕਾ ਕੱਪ ਉਤੇ ਕਾਬਜ਼

ਚੰਡੀਗੜ੍ਹ: ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੇ ਅੰਤਿਮ ਦਿਨ ਲੜਕਿਆਂ ਦੇ ਵਰਗ ਵਿੱਚੋਂ ਚੰਡੀਗੜ੍ਹ ਦੇ ਲੜਕੇ ਜੇਤੂ ਰਹੇ ਜਦਕਿ ਲੜਕੀਆਂ ਦੇ ਵਰਗ ਵਿਚ ਪੰਜਾਬ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ।

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ 4 ਖਿਡਾਰੀਆਂ ਨੂੰ ਕਰੀਬ 12 ਲੱਖ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਫਾਜ਼ਿਲਕਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਦੇ ਸੁਪਨੇ ਨੂੰ ਬੁਰ ਪੈਣਾ ਸ਼ੁਰੂ ਹੋ ਗਿਆ ਹੈ ਜਿਸ ਦਾ ਅਸਰ ਵੀ ਦਿਖਣ ਲਗ ਪਿਆ ਹੈ। ਖੇਡ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਨਗਦ ਇਨਾਮ ਵੰਡ ਸਮਾਰੋਹ ਦੌਰਾਨ ਰਾਸ਼ਟਰੀ ਖੇਡਾਂ 2022 ਵਿਚ ਤਗਮੇ ਜਿਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਫਾਜ਼ਿਲਕਾ ਦੇ 4 ਖਿਡਾਰੀਆਂ ਨੂੰ ਕਰੀਬ 12 ਲੱਖ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਦੇ 5 ਖਿਡਾਰੀਆਂ ਨੂੰ ਨਗਦ ਰਾਸ਼ੀ ਨਾਲ ਕੀਤਾ ਗਿਆ ਸਨਮਾਨਿਤ

ਸੰਗਰੂਰ,:  ਰਾਸ਼ਟਰੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਜ਼ਿਲ੍ਹੇ ਦੇ 5 ਖ਼ਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਇਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਜਿਸ ਤਹਿਤ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਖੇਡ ਸਰਗਰਮੀਆਂ ਵਿੱਚ ਵੱਡਾ ਇਜ਼ਾਫਾ ਹੋਇਆ ਹੈ।

ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੀ ਰਵਾਇਤੀ ਧੂਮ-ਧੜੱਕੇ ਨਾਲ ਸ਼ੁਰੂਆਤ

 ਚੰਡੀਗੜ੍ਹ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ੍ਹ ਦੇ ਸਪੋਰਟਸ ਕੰਪਲੈਕਸਸੈਕਟਰ 34 ਵਿਚ ਅੱਜ ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੀ ਸ਼ੁਰੂਆਤ ਰਵਾਇਤੀ ਧੂਮ-ਧੜੱਕੇ ਨਾਲ ਹੋਈ ਜਿਸ ਦਾ ਉਦਘਾਟਨ ਗੁਰਦੁਆਰਾ ਨਾਨਕਸਰ ਚੰਡੀਗੜ੍ਹ ਦੇ ਮੁਖੀ ਸੰਤ ਬਾਬਾ ਗੁਰਦੇਵ ਸਿੰਘ ਜੀ ਨੇ ਕੀਤਾ। ਇਸ ਮੌਕੇ ਉਨਾਂ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਬੁਟਰੇਲਾ ਅਤੇ ਚੰਡੀਗੜ੍ਹ ਉਲੰਪਿਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਨ.ਐਸ. ਠਾਕੁਰ ਵੀ ਸਨ।

ਹੁਣ 8000 ਦੀ ਥਾਂ 16000 ਰੁਪਏ ਮਹੀਨਾ ਮਿਲੇਗਾ ਕੌਮੀ ਖਿਡਾਰੀਆਂ ਨੂੰ ਤਿਆਰੀ ਲਈ ਵਜ਼ੀਫਾ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ,:   ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗਵਾਚੀ ਹੋਈ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੌਮੀ ਖੇਡਾਂ ਵਿਚ ਤਮਗਾ ਜਿੱਤਣ ਵਾਲੇ 147 ਖਿਡਾਰੀਆਂ ਦੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਦਾ ਸਤਿਕਾਰ ਕਰਦੇ ਹੋਏ ਇਨ੍ਹਾਂ ਖਿਡਾਰੀਆਂ ਨੂੰ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ।

ਪੰਜਾਬ ਸਰਕਾਰ ਪੈਰਾ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ: ਮੀਤ ਹੇਅਰ

ਚੰਡੀਗੜ੍ਹ,: ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਵਿੱਚ ਸਾਰੀਆਂ ਖੇਡਾਂ ਨੂੰ ਪ੍ਰਮੁੱਖਤਾ ਦੇਣ ਦੇ ਨਾਲ ਪੈਰਾ ਸਪੋਰਟਸ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕਹੀ।

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪਹਿਲਾ ਫੈਡਰੇਸ਼ਨ ਗੱਤਕਾ ਕੱਪ 21 ਤੋਂ 23 ਅਪ੍ਰੈਲ ਤੱਕ ਜਲੰਧਰ 'ਚ

 ਚੰਡੀਗੜ੍ਹ: ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਖੇਡ ਸੰਸਥਾਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.)ਵੱਲੋਂ 21 ਤੋਂ 23 ਅਪ੍ਰੈਲ, 2023 ਤੱਕ ਡੀਏਵੀਏਟ ਜਲੰਧਰਪੰਜਾਬ ਵਿਖੇ ਪਹਿਲਾ ਫੈਡਰੇਸ਼ਨ ਗੱਤਕਾ ਕੱਪ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ 22 ਸਾਲ ਤੋਂ ਘੱਟ ਉਮਰ ਵਰਗ ਵਿੱਚ 15 ਰਾਜਾਂ ਤੋਂ ਲਗਭਗ 300 ਲੜਕੇ ਅਤੇ ਲੜਕੀਆਂ ਮੈਡਲ ਤੇ ਚੈਂਪੀਅਨਸ਼ਿੱਪ ਜਿੱਤਣ ਲਈ ਕਿਸਮਤ ਅਜਮਾਉਣਗੀਆਂ।

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ 2023 ਅੱਜ 8 ਅਪਰੈਲ ਨੂੰ

ਬੰਗਾ :  ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਪਹਿਲੀ ਨੈਸ਼ਨਲ ਲੇਵਲ ਪੈਰਾਮੈਡਿਕ ਮੀਟ 2023 8 ਅਪਰੈਲ ਨੂੰ ਹੋ ਰਹੀ ਹੈ। ਇਸ ਦੀ ਜਾਣਕਾਰੀ ਡਾ. ਪ੍ਰਿਯੰਕਾ ਰਾਜ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਨੇ ਦਿੱਤੀ।

ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਰੈਜੀਡੈਂਸਲ ਖੇਡ ਵਿੰਗਾਂ ਲਈ ਚੋਣ ਟਰਾਇਲ ਹੋਏ ਸਮਾਪਤ

ਅੰਮ੍ਰਿਤਸਰ:  ਪੰਜਾਬ ਸਰਕਾਰ ਅਤੇ ਸਪੋਰਟਸ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾਇਰੈਕਟਰ ਸਪੋਰਟਸ ਪੰਜਾਬ ਸ੍ਰੀ ਅਮਿਤ ਤਲਵਾਰ (ਆਈ.ਏ.ਐਸ) ਦੀ ਰਹਿਨੁਮਾਈ ਹੇਠ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਰੈਜੀਡੈਂਸਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ ਅੱਜ 3 ਅਪ੍ਰੈਲ ਤੋਂ ਸੁਰੂ ਹੋਏ ਅਤੇ 4 ਅਪ੍ਰੈਲ 2023 ਨੂੰ ਜਿਲ੍ਹਾ ਅੰਮ੍ਰਿਤਸਰ ਵਿਖੇ ਅਖਰੀਲੇ ਦਿਨ ਕਰਵਾਏ ਗਏ।

IPL 20-20 ਮੈਚਾਂ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ "ਨੋ ਫਲਾਇੰਗ ਜ਼ੋਨ" ਘੋਸ਼ਿਤ

ਮੋਹਾਲੀ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 1, 13, 20, 28 ਅਪ੍ਰੈਲ ਅਤੇ 3 ਮਈ ਨੂੰ ਪੀ.ਸੀ.ਏ. ਸਟੇਡੀਅਮ ਫੇਸ - 9 ਐਸ.ਏ.ਐਸ. ਨਗਰ ਵਿਖੇ ਆਈ.ਪੀ.ਐਲ. 20-20 ਦੇ ਹੋਣ ਜਾ ਰਹੇ ਮੈਚਾਂ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਸ ਦੇ ਨਾਲ ਲੱਗਦੇ 200 ਮੀਟਰ ਰੇਡੀਅਸ ਏਰੀਏ ਨੂੰ ਨੌ ਡਰੋਨ ਅਤੇ ਨੌ ਫਲਾਇੰਗ ਜ਼ੋਨ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਮੁਬਾਰਕਬਾਦ ਦਿੱਤੀ ਹੈ।ਗੁਹਾਟੀ (ਅਸਾਮ) ਵਿਖੇ ਹੋਈ ਚੌਥੀ ਏਸ਼ੀਅਨ ਖੋ ਖੋ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਟੀਮ ਨੇ ਸੋਨੇ ਦਾ ਤਮਗ਼ਾ ਜਿੱਤਿਆ। ਫ਼ਾਈਨਲ ਵਿੱਚ ਭਾਰਤ ਨੇ ਨੇਪਾਲ ਨੂੰ ਇਕ ਪਾਰੀ ਤੇ 33 ਅੰਕਾਂ ਨਾਲ ਹਰਾਇਆ। ਇਸ ਤੋਂ ਪਹਿਲਾ ਸੈਮੀ ਫ਼ਾਈਨਲ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ ਸੀ।

ਪੇਂਡੂ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾਵੇਗਾ- ਹਰਪਾਲ ਸਿੰਘ ਚੀਮਾ

ਲੁਧਿਆਣਾ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਖੇਡ ਮੈਦਾਨਾਂ ਅਤੇ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾ ਸਕੇ।

ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ

ਚੰਡੀਗੜ੍ਹ,: ਨੋਮੀ (ਜਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਅਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਅਕਸ਼ਦੀਪ ਸਿੰਘ ਨੇ 1:20:57 ਦਾ ਸਮਾਂ ਕੱਢ ਕੇ ਇਹ ਪ੍ਰਾਪਤੀ ਹਾਸਲ ਕੀਤੀ।

ਨਵੀਂ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਅ ਲਏ ਜਾਣਗੇ: ਮੀਤ ਹੇਅਰ

 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡ ਨਕਸ਼ੇ ਉੱਤੇ ਮੁੜ ਉਭਾਰਨ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਵਿਆਪਕ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਲੋਕਾਂ ਦੇ ਸੁਝਾਅ ਲਏ ਜਾਣਗੇ ਜਿਸ ਤੋਂ ਬਾਅਦ ਇਹ ਨੀਤੀ ਬਹੁਤ ਜਲਦ ਲਾਗੂ ਕਰ ਦਿੱਤੀ ਜਾਵੇਗੀ।

ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਜ਼ੋਨ 01 ਦੇ ਮੁਕਾਬਲੇ ਸ਼ੁਰੂ

ਪਟਿਆਲਾ : ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ, ਭਾਰਤ ਸਰਕਾਰ ਦੇ ਖੇਡ ਮੰਤਰਾਲੇ ਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸਾਂਝੇ ਉੱਦਮ ਨਾਲ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ( ਐੱਨ.ਆਈ.ਐਸ.) ਪਟਿਆਲਾ ਦੇ ਸਾਈਕਲਿੰਗ ਵੈਲੋਡਰੰਮ ਵਿੱਚ ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਜ਼ੋਨ-1 ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਈ।

ਖੇਲੋ ਇੰਡੀਆ ਯੂਥ ਖੇਡਾਂ ਦੀ ਜੇਤੂ ਪੰਜਾਬ ਗੱਤਕਾ ਟੀਮ ਦਾ ਸਨਮਾਨ

ਚੰਡੀਗੜ੍ਹ : ਮੱਧ ਪ੍ਰਦੇਸ਼ ਵਿਖੇ ਖੇਲੋ ਇੰਡੀਆ ਯੁਵਕ ਖੇਡਾਂ ਤਹਿਤ ਹਾਲ ਹੀ ਵਿੱਚ ਹੋਈਆਂ ਖੇਡਾਂ ਵਿੱਚ 3 ਸੋਨ ਅਤੇ 2 ਕਾਂਸੀ ਦੇ ਤਗਮੇ ਜਿੱਤਣ ਵਾਲੀ ਪੰਜਾਬ ਦੀ ਗੱਤਕਾ ਟੀਮ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਅੱਜ ਮੋਹਾਲੀ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ।

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀ ਸਤਰੰਜ ਤੇ ਫੁਟਬਾਲ ਟੀਮਾਂ ਦੇ ਟਰਾਇਲ 7 ਮਾਰਚ ਨੂੰ

ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 11 ਤੋਂ 19 ਮਾਰਚ 2023 ਤੱਕ ਵਿਸ਼ਵਾਨਾਥਨ ਸਤਰੰਜ ਹਾਲ, ਭੁਵਨੇਸ਼ਵਰ ਅਤੇ ਫੁਟਬਾਲ (ਪੁਰਸ਼) ਟੂਰਨਾਮੈਂਟ 18 ਤੋਂ 23 ਮਾਰਚ 2023 ਤੱਕ ਕਲਿੰਗਾ ਸਟੇਡੀਅਮ ਸਪੋਰਟਸ ਕੰਪਲੈਕਸ, ਭੁਵਨੇਸ਼ਵਰ ਵਿਖੇ ਕਰਵਾਇਆ ਜਾ ਰਿਹਾ ਹੈ।

ਸੂਬੇ ਵਿੱਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਮੀਤ ਹੇਅਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ਉਤੇ ਰੇਤੇ ਦੀ ਸਪਲਾਈ ਦੀ ਵਚਨਬੱਧਤਾ ਉੱਤੇ ਪਹਿਰਾ ਦਿੰਦਿਆਂ ਖਣਨ ਵਿਭਾਗ ਵੱਲੋਂ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਜਨਤਕ ਖੱਡਾਂ ਦੀ ਗਿਣਤੀ 15 ਮਾਰਚ ਤੱਕ 32 ਖੱਡਾਂ ਤੋਂ ਵਧਾ ਕੇ 50 ਤੱਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

7 ਮਾਰਚ ਨੂੰ ਮਹਿਲਾ ਦਿਵਸ ਨੂੰ ਸਮਰਪਿਤ ਹੋਵੇਗੀ ਰਨ ਫਾਰ ਫਨ ਮੈਰਾਥਨ

ਫਾਜਿ਼ਲਕਾ : ਕੌਮਾਂਤਰੀ ਮਹਿਲਾ ਦਿਵਸ ਦੇ ਸਬੰਧ ਵਿਚ 7 ਮਾਰਚ ਨੂੰ ਫਾਜਿ਼ਲਕਾ ਵਿਖੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਰਨ ਫਾਰ ਫਨ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਦੇ ਜਾਇਜੇ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ।

ਖੇਡ ਮੰਤਰੀ ਵੱਲੋਂ ਕੌਮੀ ਰਿਕਾਰਡ ਹੋਲਡਰ ਅਥਲੀਟ ਮੰਜੂ ਰਾਣੀ ਸਨਮਾਨਤ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਂਚੀ ਵਿਖੇ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਣ ਵਾਲੀ ਅਥਲੀਟ ਮੰਜੂ ਰਾਣੀ ਨੂੰ ਵਿਸ਼ੇਸ਼ ਤੌਰ ਉਤੇ ਸਨਮਾਨਤ ਕੀਤਾ।

123
google.com, pub-6021921192250288, DIRECT, f08c47fec0942fa0