ਫਾਜਿਲਕਾ : ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਗਣਤੰਤਰ ਦਿਵਸ 2023 ਮੌਕੇ `ਤੇ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਹੈਂਡਬਾਲ ਦਾ ਨੁਮਾਇਸ਼ੀ ਮੈਚ ਅਤੇ ਰਿਲੇਅ ਰੇਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੋਹਰ ਵਿਖੇ ਕਰਵਾਈ ਗਈ।
ਇਸ ਮੌਕੇ ਜਿਲ੍ਹਾ ਖੇਡ ਅਫਸਰ ਫਾਜਿਲਕਾ ਸ਼੍ਰੀ ਗੁਰਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਵਿਭਾਗ ਵੱਲੋਂ 26 ਜਨਵਰੀ ਗਣਤੰਤਰ ਦਿਵਸ ਦੇ ਮੌਕੇ `ਤੇ ਨੁਮਾੲਸ਼ੀ ਮੈਚ ਅਤੇ ਰਿਲੇਅ ਰੇਸਿਜ ਕਰਵਾਉਣ ਸਬੰਧੀ ਨਿਰਦੇਸ਼ ਜਾਰੀ ਹੋਏ ਸਨ ਜਿਸਦੇ ਤਹਿਤ ਇਹ ਮੈਚ ਕਰਵਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਹੈਂਡਬਾਲ ਦੇ ਮੈਚ ਵਿੱਚ ਡੀ.ਏ.ਵੀ. ਸਕੂਲ ਅਬੋਹਰ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਟੀਮ ਨੂੰ ਹਰਾਇਆ। ਇਸੇ ਤਰ੍ਹਾ ਅਬੋਹਰ ਦੀਆਂ ਰਿਲੇਅ ਰੇਸ ਟੀਮਾਂ ਵਿੱਚ ਟੀਮ-1 ਨੇ ਟੀਮ-2 ਨੂੰ ਹਰਾਇਆ ਜਿਸ ਵਿੱਚ ਰਾਧੇ ਸ਼ਾਮ, ਗਗਨਦੀਪ, ਵਿਸ਼ਾਲ ਕੁਮਾਰ ਅਤੇ ਗੌਰਵ ਕੁਮਾਰ ਜੇਤੂ ਰਹੇ।
ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਵੱਲੋਂ ਖਿਡਾਰੀਆਂ ਨੂੰ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਅਜਿਹੇ ਉਪਰਾਲਿਆਂ ਨਾਲ ਖਿਡਾਰੀਆਂ ਵਿੱਚ ਉਤਸ਼ਾਹ ਪੈਦਾ ਹੁੰਦਾ ਹੈ ਅਤੇ ਉਹ ਨਸ਼ਿਆ ਤੋਂ ਪਰ੍ਹੇ ਰਹਿ ਕੇ ਖੇਡਾਂ ਦੇ ਖੇਤਰ ਨਾਲ ਜੁੜਦੇ ਹਨ ਉਨ੍ਹਾ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਣ ਅਤੇ ਇਕ ਆਦਰਸ਼ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਭਾਗ ਦੇ ਕੁਸ਼ਤੀ ਕੋਚ ਸ਼੍ਰੀ ਹਰਪਿੰਦਰਜੀਤ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ।