Wednesday, January 15, 2025

Sports

ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰ

PUNJAB NEWS EXPRESS | January 29, 2023 07:28 PM

ਚੰਡੀਗੜ੍ਹ/ਜਰਖੜ (ਲੁਧਿਆਣਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਖੇਡ ਵਿਭਾਗ ਵੱਲੋਂ ਅਜਿਹੀ ਕਾਰਗਾਰ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਤੱਕ ਖੇਡ ਖੇਤਰ ਵਿੱਚ ਚੰਗੇ ਨਤੀਜੇ ਆਉਂਦੇ ਰਹਿਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 35ਵੀਆਂ ਜਰਖੜ ਖੇਡਾਂ ਦੇ ਆਖਰੀ ਦਿਨ ਜੇਤੂਆਂ ਨੂੰ ਇਨਾਮਾਂ ਦੀ ਵੰਡ ਉਪਰੰਤ ਸੰਬੋਧਨ ਕਰਦਿਆਂ ਕਹੀ।

ਮੀਤ ਹੇਅਰ ਨੇ ਜਰਖੜ ਖੇਡਾਂ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਪੱਖੀ ਮਾਹੌਲ ਸਦਕਾ ਹੀ ਪੰਜਾਬ ਦੀ ਖੇਡਾਂ ਦੇ ਖੇਤਰ ਵਿੱਚ ਪਛਾਣ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਹਰ ਪਿੰਡ-ਕਸਬੇ ਵਿੱਚ ਅਜਿਹੀ ਖੇਡਾਂ ਪ੍ਰਤੀ ਸਮਰਪਣ ਭਾਵਨਾ ਹੋਵੇ ਤਾਂ ਦੁਨੀਆ ਦੇ ਖੇਡ ਨਕਸ਼ੇ ਉਤੇ ਪੰਜਾਬ ਦਾ ਕੋਈ ਸਾਨੀ ਨਹੀਂ ਹੋਵੇਗਾ। ਉਨ੍ਹਾਂ ਜਰਖੜ ਖੇਡਾਂ ਦੇ ਪ੍ਰਬੰਧਕਾਂ ਨੂੰ ਉਨ੍ਹਾਂ ਦੀ ਹਰ ਮੱਦਦ ਦਾ ਵਿਸ਼ਵਾਸ ਦਿਵਾਇਆ ਅਤੇ ਕਿਹਾ ਕਿ ਖੇਡ ਸਕੀਮਾਂ ਵਿੱਚ ਜਰਖੜ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਇੱਥੋਂ ਹੋਰ ਕੌਮਾਂਤਰੀ ਖਿਡਾਰੀ ਨਿਕਲਣ।

ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਖੇਡਾਂ ਹਨ ਅਤੇ ਹਾਲ ਹੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਰਾਹੀ ਸੂਬੇ ਵਿੱਚ ਨਵਾਂ ਖੇਡ ਪੱਖੀ ਮਾਹੌਲ ਸਿਰਜਿਆ ਗਿਆ। ਮਾਹਿਰਾਂ ਦੀ ਕਮੇਟੀ ਨਵੀਂ ਖੇਡ ਨੀਤੀ ਬਣਾ ਰਹੀ ਹੈ ਜਿਸ ਵਿੱਚ ਖਿਡਾਰੀਆਂ ਦੇ ਮਾਣ-ਸਨਮਾਨ ਅਤੇ ਨੌਕਰੀਆਂ ਤੋਂ ਇਲਾਵਾ ਇਸ ਗੱਲ ਉੱਤੇ ਜ਼ੋਰ ਦਿੱਤਾ ਜਾਵੇਗਾ ਕਿ ਛੋਟੀ ਉਮਰ ਦੇ ਖਿਡਾਰੀਆਂ ਨੂੰ ਕਿਵੇਂ ਵੱਡੇ ਮੰਚ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ।

ਇਸ ਮੌਕੇ ਖੇਡ ਮੰਤਰੀ ਨੇ ਹਾਕੀ ਦੀਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ ਅਤੇ ਕਬੱਡੀ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਉਨ੍ਹਾਂ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ। ਪ੍ਰਬੰਧਕੀ ਕਮੇਟੀ ਵੱਲੋਂ ਖੇਡ ਮੰਤਰੀ ਮੀਤ ਹੇਅਰ ਦਾ ਸਨਮਾਨ ਕੀਤਾ ਗਿਆ। ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਖੇਡ ਮੰਤਰੀ ਦਾ ਇੱਥੇ ਆਉਣ ਉੱਤੇ ਉਚੇਚਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

ਐਸਐਸਪੀ ਵਿਜੀਲੈਂਸ ਰੁਪਿੰਦਰ ਸਿੰਘ ਨੇ ਆਲ ਇੰਡੀਆ ਪੁਲਿਸ ਗੋਲਫ ਚੈਂਪੀਅਨਸ਼ਿਪ ਜਿੱਤੀ

ਤੇਜ਼ੀ ਨਾਲ ਵਿਕਸਿਤ ਹੋ ਰਹੇ ਅੰਤਰਰਾਸ਼ਟਰੀ ਖੇਡ ਪੈਡਲ ਨੇ ਭਾਰਤ ਦੇ ਪਹਿਲੇ ਅੰਤਰਰਾਸ਼ਟਰੀ ਟੂਰਨਾਮੈਂਟ CUPRA FIP ਟੂਰ - ਪ੍ਰਮੋਸ਼ਨ ਇੰਡੀਆ ਪੈਡਲ ਓਪਨ ਰਾਹੀਂ ਭਾਰਤ ਵਿੱਚ ਆਪਣੀ ਸ਼ੁਰੂਆਤ ਕਰਨ ਲਈ ਤਿਆਰੀ ਕੀਤੀ ਹੈ।

ਰਾਉਂਡਗਲਾਸ ਹਾਕੀ ਅਕੈਡਮੀ ਦੇ ਗੁਰਜੋਤ ਸਿੰਘ, ਅਰਸ਼ਦੀਪ ਸਿੰਘ ਅਤੇ ਪ੍ਰਿੰਸਦੀਪ ਸਿੰਘ ਜੂਨੀਅਰ ਏਸ਼ੀਆ ਕਪ 2024 ਲਈ ਚੁਣੇ ਗਏ

ਆਲ ਇੰਡੀਆ ਪੁਲਿਸ ਡਿਊਟੀ ਮੀਟ 'ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ;  ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ

ਰਾਉਂਡਗਲਾਸ ਹਾਕੀ ਅਕੈਡਮੀ ਦੇ ਚਾਰ ਖਿਡਾਰੀ ਹਾਕੀ ਇੰਡੀਆ ਲੀਗ ਆਕਸ਼ਨ 'ਚ ਚੁਣੇ ਗਏ

ਰਾਊਂਡਗਲਾਸ ਹਾਕੀ ਅਕਾਦਮੀ ਦੇ ਗੁਰਜੋਤ ਸਿੰਘ ਅਤੇ ਅਰਸ਼ਦੀਪ ਸਿੰਘ ਸੁਲਤਾਨ ਜੋਹੋਰ ਕੱਪ ਲਈ ਚੁਣੇ ਗਏ

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ