ਪਟਿਆਲਾ: ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਕਬੱਡੀ, ਖੋ-ਖੋ ਤੇ ਆਰਚਰੀ ਦੇ ਚੱਲ ਰਹੇ ਸੂਬਾ ਪੱਧਰੀ ਮੁਕਾਬਲਿਆਂ ਦੇ ਅੱਜ ਚੌਥੇ ਦਿਨ ਦਿਲਚਸਪ ਦੇ ਫਸਵੇਂ ਮੁਕਾਬਲੇ ਹੋਏ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਵਿਸ਼ੇਸ਼ ਤੌਰ ’ਤੇ ਕੌਮਾਂਤਰੀ ਵਾਲੀਬਾਲ ਖਿਡਾਰੀ ਪ੍ਰਿਤਪਾਲ ਸਿੰਘ ਅਤੇ ਸਹਾਇਕ ਡਾਇਰੈਕਟਰ ਸਪੋਰਟਸ (ਸੇਵਾਮੁਕਤ) ਪੰਜਾਬੀ ਯੂਨੀਵਰਸਿਟੀ ਦਲ ਸਿੰਘ ਬਰਾੜ ਪੁੱਜੇ।
ਅੱਜ ਹੋਏ ਮੁਕਾਬਲਿਆਂ ਦੇ ਵੇਰਵੇ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੋ-ਖੋ ਉਮਰ ਵਰਗ ਅੰਡਰ-21 ਲੜਕੇ ਵਿੱਚ ਰੂਪਨਗਰ ਨੇ ਮਲੇਰਕੋਟਲਾ ਦੀ ਟੀਮ ਨੂੰ 06 ਅੰਕਾਂ ਨਾਲ, ਗੁਰਦਾਸਪੁਰ ਨੇ ਅੰਮ੍ਰਿਤਸਰ ਨੂੰ 10 ਅੰਕਾਂ ਨਾਲ, ਸੰਗਰੂਰ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ 14 ਅੰਕਾਂ ਨਾਲ, ਪਟਿਆਲਾ ਨੇ ਮੁਹਾਲੀ ਨੂੰ 17 ਅਤੇ ਲੁਧਿਆਣਾ ਨੇ ਬਰਨਾਲਾ ਨੂੰ 06 ਅੰਕਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਅੰਡਰ 21 ਲੜਕੀਆਂ ਵਿੱਚ ਫ਼ਾਜ਼ਿਲਕਾ ਨੇ ਕਪੂਰਥਲਾ ਨੂੰ 07, ਬਠਿੰਡਾ ਨੇ ਗੁਰਦਾਸਪੁਰ ਨੂੰ 13 ਅੰਕ ਨਾਲ, ਸ੍ਰੀ ਮੁਕਤਸਰ ਸਾਹਿਬ ਨੇ ਰੂਪਨਗਰ ਨੂੰ 08 ਅੰਕ ਨਾਲ, ਪਟਿਆਲਾ ਨੇ ਫ਼ਾਜ਼ਿਲਕਾ ਨੂੰ 08 ਅੰਕ ਅਤੇ ਕਪੂਰਥਲਾ ਨੇ ਰੂਪਨਗਰ ਨੂੰ 06 ਅੰਕ ਦੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ।
ਉਮਰ ਵਰਗ 21-30 ਲੜਕਿਆਂ ਵਿੱਚ ਮਾਨਸਾ ਦੀ ਟੀਮ ਨੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ 15-10 ਦੇ ਅੰਕ ਨਾਲ, ਮੋਗਾ ਨੇ ਗੁਰਦਾਸਪੁਰ ਦੀ ਟੀਮ ਨੂੰ 22-09 ਅਤੇ ਫ਼ਾਜ਼ਿਲਕਾ ਦੀ ਟੀਮ ਨੇ ਬਠਿੰਡਾ ਦੀ ਟੀਮ ਨੂੰ 11-03 ਦੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ।
ਕਬੱਡੀ ਸਰਕਲ ਸਟਾਈਲ ਦੇ ਮੁਕਾਬਲਿਆਂ ਵਿੱਚ ਉਮਰ ਵਰਗ ਅੰਡਰ 21 ਲੜਕੀਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਿਰੋਜਪੁਰ ਦੀ ਟੀਮ ਨੂੰ 17-06 ਦੇ ਫ਼ਰਕ ਨਾਲ, ਬਠਿੰਡਾ ਨੇ ਗੁਰਦਾਸਪੁਰ ਨੂੰ 27-06 ਅਤੇ ਮੋਗਾ ਨੇ ਸੰਗਰੂਰ ਨੂੰ 23-15 ਦੇ ਭਾਰੀ ਫ਼ਰਕ ਨਾਲ ਹਰਾ ਕੇ ਜੇਤੂ ਰਹੀ।